Tuesday, June 17, 2025
Homeपंजाबਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ...

ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।

यह भी पढ़े: ਅੱਜ ਤੋਂ ਪੰਜਾਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ

RELATED ARTICLES
- Advertisment -spot_imgspot_img

Most Popular