ਲੁਧਿਆਣਾ: ਵਿਜੀਲੈਂਸ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਮਾਮਲੇ ਵਿਚ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਹੁਣ ਤੱਕ ਇਸ ਮਾਮਲੇ ਵਿਚ 17 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀਐਸਪੀਸੀ ਦੇ ਸਾਬਕਾ ਰਜਿਸਟਰਾਰ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
यह भी पढ़े: https://newstrendz.co.in/punjab/red-alert-weather-alert-for-16-districts-of-punjab/#google_vignette
