Thursday, December 26, 2024
Homeपंजाबਸੁਲਤਾਨਪੁਰ ਲੋਧੀ ਗੋਲੀਬਾਰੀ: ਜਥੇਦਾਰ ਨੇ CM ਮਾਨ ਨੂੰ ਮਰਿਆਦਾ ਭੰਗ ਕਰਨ ਲਈ...

ਸੁਲਤਾਨਪੁਰ ਲੋਧੀ ਗੋਲੀਬਾਰੀ: ਜਥੇਦਾਰ ਨੇ CM ਮਾਨ ਨੂੰ ਮਰਿਆਦਾ ਭੰਗ ਕਰਨ ਲਈ ਦੋਸ਼ੀ ਠਹਿਰਾਇਆ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਾਰਮਿਕ ਅਵੱਗਿਆ ਦਾ ਦੋਸ਼ੀ ਕਰਾਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

यह भी पढ़े: https://newstrendz.co.in/punjab/weather-update-weather-forecast-till-january-24-know-when-the-sun-will-come-out/

RELATED ARTICLES
- Download App -spot_img

Most Popular