ਹਰਿਆਣਾ ਦੇ ਯਮੁਨਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang ) ਦੇ ਸ਼ੂਟਰ ਰਾਜਨ ਦਾ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਅੱਗ ਹਵਾਲਾ ਕਰ ਦਿੱਤਾ ਗਿਆ। ਇਹ ਘਟਨਾ ਪੱਛਮੀ ਯਮੁਨਾ ਨਹਿਰ ਦੇ ਕੰਢੇ ਵਾਪਰੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਫੇਸਬੁੱਕ ‘ਤੇ ਪੋਸਟ ਪਾਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਸੀ।