ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ

ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ। ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।

ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਕੇਂਦਰ ਸਰਕਾਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਟਰੈਕਟਰ ਖੇਤਾਂ ਵਿੱਚ ਚੰਗੇ ਲੱਗਦੇ ਹਨ, ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ। ਉਧਰ, ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ‘ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ ‘ਤੇ ਬੈਰੀਕੇਡ ਲਗਾਏ ਗਏ ਹਨ।

यह भी पढ़े: ਅੰਮ੍ਰਿਤਸਰ ਸਿੰਘ ਤੇ ਉਸ ਦੇ ਸਾਥੀ ਦੀ ਗੋਲੀਆਂ ਮਾਰ ਕੇ ਹੱਤਿਆ