ਕੱਲ੍ਹ ਹੋਣ ਵਾਲੇ 10ਵੀਂ-12ਵੀਂ ਦੇ ਪੇਪਰ ਨੂੰ ਲੈਕੇ PSEB ਵੱਲੋਂ ਵੱਡਾ ਅਪਡੇਟ

ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ 10ਵੀਂ-12ਵੀਂ ਵਿਦਿਆਰਥੀ ਦੁਚਿੱਤੀ ਵਿੱਚ ਹਨ ਕਿ ਭਲਕੇ 17 ਫਰਵਰੀ ਦਾ ਪੇਪਰ ਹੋਵੇਗਾ ਜਾਂ ਨਹੀਂ। ਬੋਰਡ ਨੇ ਇਸ ਦਾ ਜਵਾਬ ਦੇ ਦਿੱਤਾ ਹੈ। ਭਲਕੇ ਦਾ ਪੇਪਰ ਕੈਂਸਲ ਨਹੀਂ ਕੀਤਾ ਗਿਆ, ਬਲਕਿ ਸ਼ੁਕਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। PSEB ਵੱਲੋਂ ਵੀਰਵਾਰ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਦੇ ਪੇਪਰ 13 ਫਰਵਰੀ ਤੋਂ ਸ਼ੁਰੂ ਹੋ ਗਏ ਹਨ। 17 ਫਰਵਰੀ ਨੂੰ ਕਿਸਾਨਾਂ ਦੇ ਵਿਰੋਸ਼ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੇਪਰ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਆਪਣੇ ਸਬੰਧਤ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਤਾਂ ਜੋ ਆਵਾਜਾਈ ਪ੍ਰਭਾਵਿਤ ਹੋਣ ‘ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

यह भी पढ़े: ਨੌਜਵਾਨਾਂ ਦੀ ਲੱਖਾ ਸਿਧਾਣਾ ਨਾਲ ਤਿੱਖੀ ਬਹਿਸ, ਫਾਇਰਿੰਗ