ਕਿਸਾਨਾਂ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਦਿੱਲੀ ਕੂਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ਼ ਦਿੱਤਾ ਹੈ।
ਭਾਵੇਂ ਕਿ ਪੰਜਾਬ ਸਰਕਾਰ ਦੁਆਰਾ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜਾ ਅਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ,
ਇਸ ਦੇ ਬਾਵਜੂਦ ਬਠਿੰਡਾ ਦੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦਾ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ ਹੈ। ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲਿਸ ਵਲੋਂ ਇਸ ਮਾਮਲੇ ’ਚ ਪਰਚਾ ਦਰਜ ਕਰਨ ਉਪਰੰਤ ਜਾਂਚ ਕੀਤੀ ਜਾਵੇ।
