ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।