Sunday, June 29, 2025
Homeपंजाबਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ...

ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅੱਜ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦਸਿਆ ਕਿ ਸੂਬੇ ਵਿਚ ਸਫਾਈ ਵਿਵਸਥਾ ਕਾਇਮ ਰੱਖਣਾ ਇਕ ਮਹੱਤਵਪੂਰਨ ਕੰਮ ਹੈ, ਜਿਸ ਵਿਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਮੀਟਿੰਗ ਵਿਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨ੍ਹਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES
- Advertisment -spot_imgspot_img

Most Popular