Delhi Liquor Scam : ਸੀਬੀਆਈ ਕੇਸ ’ਚ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਧੀ

Delhi Liquor Scam : ਸੀਬੀਆਈ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਹਾਲਾਂਕਿ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਕਾਰਨ ਅਰਵਿੰਦ ਕੇਜਰੀਵਾਲ ਹਾਲੇ ਵੀ ਜੇਲ੍ਹ ਵਿੱਚ ਹੀ ਰਹਿਣਗੇ। ਸੀਬੀਆਈ ਨੇ 26 ਜੂਨ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਸੀਬੀਆਈ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ।