Gurdaspur : ਪਿਛਲੇ ਦਿਨੀਂ ਗੁਰਦਾਸਪੁਰ ਦੇ ਸ਼੍ਰੀ ਹਰਗੋਬਿੰਦਪੁਰ ਇਲਾਕੇ ਦੇ ਵਿੱਚ ਗੋਲੀ ਚੱਲੀ ਸੀ ਜਿਸ ਦੌਰਾਨ ਕਰੀਬ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ ਸੀ। ਇਸ ਦੌਰਾਨ ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਜਿਨਾਂ ’ਚੋਂ ਨਰਿੰਦਰ ਸਿੰਘ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦੇ ਵਿੱਚ ਦਾਖ਼ਲ ਸੀ। ਇਸ ਉੱਪਰ ਵੀ ਮਾਮਲਾ ਦਰਜ ਸੀ ਜੋ ਅੱਜ ਪੁਲਿਸ ਕਸਟਡੀ ਵਿੱਚੋਂ ਫ਼ਰਾਰ ਹੋ ਗਿਆ ਪੁਲਿਸ ਭਾਲ ਕਰ ਰਹੀ ਹੈ।