Monday, June 23, 2025
Homeपंजाबਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਪਹਿਲ, ਮਸ਼ੀਨਰੀ...

ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਪਹਿਲ, ਮਸ਼ੀਨਰੀ ਦੀ ਖਰੀਦ ‘ਤੇ 80% ਤੱਕ ਮਿਲੇਗੀ ਸਬਸਿਡੀ

ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।

ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਹੈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ।

ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

RELATED ARTICLES
- Advertisment -spot_imgspot_img

Most Popular