Wednesday, March 12, 2025
spot_imgspot_img
spot_imgspot_img
Homeपंजाब20 ਦਿਨ ਪਹਿਲਾਂ ਛੁੱਟੀ 'ਤੇ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ’ਚ...

20 ਦਿਨ ਪਹਿਲਾਂ ਛੁੱਟੀ ‘ਤੇ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

 ਅੰਮ੍ਰਿਤਸਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਛੁੱਟੀ ’ਤੇ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਉੱਤੇ ਤਾਇਨਾਤ ਸੀ। ਜਿਸ ਦਾ ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਮ੍ਰਿਤਕ ਅਵਤਾਰ ਸਿੰਘ ਵਾਸੀ ਪਿੰਡ ਅਟਾਰੀ ਜ਼ਿਲ੍ਹਾ ਅੰਮ੍ਰਿਤਸਰ ਦਾ ਅਵਾਰਾ ਪਸ਼ੂਆਂ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਸਿਪਾਹੀ ਅਵਤਾਰ ਸਿੰਘ ਆਪਣੇ ਪਿੰਡ ਛੁੱਟੀ ’ਤੇ ਆਇਆ ਹੋਇਆ ਸੀ।

ਅਟਾਰੀ ਦੇ ਪਿੰਡ ਬਾਗੜੀਆਂ ਦਾ ਰਹਿਣ ਵਾਲਾ ਸਿਪਾਹੀ ਅਵਤਾਰ ਸਿੰਘ ਕੁਝ ਦਿਨ ਪਹਿਲਾਂ ਛੁੱਟੀ ‘ਤੇ ਆਇਆ ਸੀ। ਦੇਰ ਸ਼ਾਮ ਜਦੋਂ ਸਿਪਾਹੀ ਸਕੂਟਰ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਪੁਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਅਵਾਰਾ ਪਸ਼ੂ ਆ ਗਿਆ। ਜਿਸ ਤੋਂ ਬਾਅਦ ਉਸਦਾ ਸਕੂਟਰ ਪਲਟ ਗਿਆ ਅਤੇ ਉਸਦੇ ਸਿਰ ‘ਤੇ ਸੱਟ ਲੱਗ ਗਈ। ਅਵਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਸਥਾਨਕ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਸਾਲ ਦੀ ਬੇਟੀ ਛੱਡ ਗਿਆ ਹੈ। ਉਸਦੀ ਅਚਾਨਕ ਹੋਈ ਮੌਤ ਨਾਲ ਉਸਦੇ ਮਾਤਾ, ਪਿਤਾ, ਭਰਾ ਅਤੇ ਭੈਣ ਵੀ ਸਦਮੇ ਵਿੱਚ ਹਨ।

ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਸਦੇ ਪਿਤਾ ਅਤੇ ਭਰਾ ਨੇ ਉਸਦਾ ਅੰਤਿਮ ਸੰਸਕਾਰ ਕੀਤਾ। ਅੰਤਿਮ ਸੰਸਕਾਰ ਮੌਕੇ ਸਾਰਾ ਪਿੰਡ ਇਕੱਠਾ ਹੋ ਗਿਆ ਅਤੇ ਸਾਰਿਆਂ ਦੀਆਂ ਅੱਖਾਂ ਨਮ ਸਨ। ਇਸ ਮੌਕੇ ਫੌਜ ਦੇ ਜਵਾਨਾਂ ਨੇ ਮਰਹੂਮ ਸਿਪਾਹੀ ਅਵਤਾਰ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ।

RELATED ARTICLES
- Download App -spot_img

Most Popular