ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ।
ਇਨ੍ਹਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ। ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
यह भी पढ़े: ਨੌਕਰੀਆਂ ਮਿਲਣ ਕਾਰਨ ਨੌਜਵਾਨਾਂ ਨੇ ਹੁਣ ਵਿਦੇਸ਼ ਜਾਣਾ ਦਾ ਵਿਚਾਰ ਛੱਡਿਆ: ਮਾਨ