ਪੰਜਾਬ: ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਬਿਨਾਂ ਡਰਾਈਵਰ ਚੱਲ ਦੇ ਪੰਜਾਬ ਪੁੱਜੀ ਮਾਲ ਗੱਡੀ ਦੇ ਮਾਮਲੇ ਵਿੱਚ 6 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਰੱਸ਼ਰ ਮਾਲ ਗੱਡੀ ਕਠੂਆ ਰੇਲਵੇ ਸਟੇਸ਼ਨ ਤੋਂ ਚੱਲ ਕੇ ਉਚੀ ਬੱਸੀ ਕਿਵੇਂ ਪਹੁੰਚੀ। ਜ਼ਿਕਰਯੋਗ ਹੈ ਕਿ ਜੰਮੂ ਦੇ ਕਠੂਆ ਜ਼ਿਲ੍ਹੇ ਵਿਚੋਂ ਐਤਵਾਰ ਸਵੇਰੇ 7 ਵਜੇ ਬਿਨਾਂ ਲੋਕੋ ਡਰਾਈਵਰ ਦੇ ਕਰੀਬ 80 ਕਿਲੋਮੀਟਰ ਤੱਕ ਟ੍ਰੈਕ ‘ਤੇ ਚੱਲੀ ਮਾਲ ਗੱਡੀ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਲ ਗੱਡੀ ਦਾ ਡਰਾਈਵਰ ਅਤੇ ਲੋਕੋ ਪਾਇਲਟ ਗੱਡੀ ਵਿੱਚ ਮੌਜੂਦ ਨਹੀਂ ਸੀ। ਮੁੱਢਲੀ ਜਾਂਚ ‘ਚ ਉਕਤ ਸਾਰੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜੋ ਉਸ ਸਮੇਂ ਰੇਲਵੇ ਸਟੇਸ਼ਨ ‘ਤੇ ਡਿਊਟੀ ਦੇ ਰਹੇ ਸਨ।
यह भी पढ़े: मिनी आंगनबाड़ी केंद्रों के उच्चीकरण के संबंध में जिओ हुआ जारी,राज्यपाल ने दी स्वीकृति: रेखा आर्या