ਰੋਜ਼ਾਨਾ ਵੱਧ ਰਹੀ ਮਹਿੰਗਾਈ ਤੋਂ ਆਮ ਲੋਕ ਚਿੰਤਤ ਹਨ। ਸੋਨੇ-ਚਾਂਦੀ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ‘ਚ ਹਰ ਰੋਜ਼ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਜਿਹਾ ਹੀ ਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਹੈ, ਜਿਸ ਵਿੱਚ ਨਿੱਤ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਜੇਕਰ ਦੇਖਿਆ ਜਾਵੇ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ‘ਤੇ ਬਹੁਤ ਜ਼ਿਆਦਾ ਅਸਰ ਪੈਂਦਾ ਹੈ ਕਿਉਂਕਿ ਢੋਆ-ਢੁਆਈ ਕਾਰਨ ਸਾਮਾਨ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਆਉਂਦਾ ਹੈ। ਪਰ ਇਸ ਦੌਰਾਨ ਸਰਕਾਰ ਨੇ ਆਮ ਜਨਤਾ ਨੂੰ ਰਾਹਤ ਦੇਣ ਦਾ ਫੈਸਲਾ ਲੈਂਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਸਤੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਦਾ ਇਹ ਫੈਸਲਾ ਆਮ ਜਨਤਾ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਹੈ।
ਪਾਕਿਸਤਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿਚ 8.47 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ ਅਤੇ ਹਾਈ-ਸਪੀਡ ਡੀਜ਼ਲ (HSD) ਦੀ ਕੀਮਤ ਵਿਚ 6.70 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਤੋਂ ਬਾਅਦ ਹੁਣ ਹਾਈ ਸਪੀਡ ਡੀਜ਼ਲ ਦੀ ਨਵੀਂ ਕੀਮਤ 272 ਰੁਪਏ 77 ਪੈਸੇ ਹੋ ਗਈ ਹੈ। ਉਥੇ ਹੀ ਹੁਣ ਇਕ ਲੀਟਰ ਪੈਟਰੋਲ ਲਈ ਤੁਹਾਨੂੰ 260 ਰੁਪਏ 96 ਪੈਸੇ ਦੇਣੇ ਪੈਣਗੇ। ਪਾਕਿਸਤਾਨ ਦੇ ਆਜ਼ਾਦੀ ਦਿਵਸ ਤੋਂ ਪਹਿਲਾਂ ਮਿਲੇ ਇਸ ਤੋਹਫ਼ੇ ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਜੇਕਰ ਕਿਸੇ ਕੋਲ ਪੈਟਰੋਲ ਅਤੇ ਡੀਜ਼ਲ ਦੋਵੇਂ ਵਾਹਨ ਹਨ ਤਾਂ ਉਸ ਨੂੰ 16 ਰੁਪਏ ਘੱਟ ਦੇਣੇ ਪੈਣਗੇ। ਅਜਿਹੇ ‘ਚ ਆਮ ਆਦਮੀ ਲਈ ਇਹ ਵੱਡੀ ਰਾਹਤ ਹੈ।
ਪਾਕਿਸਤਾਨ ‘ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਵਿੱਤ ਮੰਤਰਾਲੇ ਨੇ ਨਵੀਆਂ ਕੀਮਤਾਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਹੁਣ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਆਮ ਆਦਮੀ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਮੰਨਿਆ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਹਰ 15 ਦਿਨਾਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀ ਹੈ। ਵਿੱਤ ਮੰਤਰਾਲਾ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਨਵੀਆਂ ਕੀਮਤਾਂ ਨੂੰ ਲੈ ਕੇ ਹੁਕਮ ਜਾਰੀ ਕਰਦਾ ਹੈ। ਹੁਣ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।