Thursday, July 3, 2025
Homeपंजाबਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਅੱਗ, ਔਰਤ ਸਮੇਤ ਚਾਰ ਜਿਉਂਦਾ...

ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਅੱਗ, ਔਰਤ ਸਮੇਤ ਚਾਰ ਜਿਉਂਦਾ ਸੜੇ

ਹੁਸ਼ਿਆਰਪੁਰ- ਅੱਜ ਦੇਰ ਰਾਤ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕੈਂਟਰ ਚਾਲਕ ਵੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ ਹਨ।

ਮੌਕੇ ‘ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ ਕਿਉਂਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ।

RELATED ARTICLES
- Advertisment -spot_imgspot_img

Most Popular