Sunday, April 20, 2025
Homeपंजाब29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ‘ਚ ਸਾਬਕਾ IG ਉਮਰਾਨੰਗਲ ਤੇ ਦੋ...

29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ‘ਚ ਸਾਬਕਾ IG ਉਮਰਾਨੰਗਲ ਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲਿਸ ਨੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ 29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਦੇ ਮਾਮਲੇ ਵਿਚ ਕੀਤੀ ਗਈ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਪੂਰੇ ਮਾਮਲੇ ਦੀ ਇਨਕੁਆਰੀ ਕੀਤੀ ਜਾ ਰਹੀ ਸੀ ਤੇ ਉਨ੍ਹਾਂ ਵੱਲੋਂ ਜਾਂਚ ਦੌਰਾਨ ਪਾਇਆ ਗਿਆ ਕਿ ਗਲ਼ਤ ਤੱਥਾਂ ਦੇ ਆਧਾਰ ‘ਤੇ FIR ਦਰਜ ਕੀਤੀ ਗਈ ਸੀ ਤੇ ਪੁਲਿਸ ਮੁਕਾਬਲਾ ਫਰਜ਼ੀ ਸੀ।

SIT ਵੱਲੋਂ 2 ਅਕਤੂਬਰ ਨੂੰ ਸਿੰਘ ਭਗਵੰਤਪੁਰਾ ਜ਼ਿਲ੍ਹਾ ਰੋਪੜ ਵਿਖੇ ਨਵਾਂ ਮਾਮਲਾ FIR ਨੰਬਰ 76 ਦਰਜ ਕੀਤਾ ਗਿਆ ਜਿਸ ਵਿਚ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਪੀ (ਡੀ) ਰੋਪੜ ਸਣੇ ਦੋ ਹੋਰ ਪੁਲਿਸ ਮੁਲਾਜ਼ਮਾਂ ਜਸਪਾਲ ਸਿੰਘ, ਤਤਕਾਲੀ ਡੀਐਸਪੀ ਮੋਰਿੰਡਾ ਤੇ ਏਐਸਆਈ ਗੁਰਦੇਵ ਸਿੰਘ, ਤਤਕਾਲੀ ਪੁਲਿਸ ਚੌਕੀ ਲੁਥੇਰੀ (ਹੁਣ ਮ੍ਰਿਤਕ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਇਏ ਕਿ ਐਫਆਈਆਰ ਦੀ ਜਾਂਚ ਲਈ ਹਾਈ ਕੋਰਟ ਵੱਲੋਂ 10 ਮਾਰਚ ਨੂੰ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਐਨਕਾਊਂਟਰ ‘ਚ ਸ਼ਾਮਲ ਅਧਿਕਾਰੀਆਂ ਵੱਲੋਂ ਝੂਠ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਲਈ ਉਕਤ ਐਫਆਈਆਰ ਨੂੰ ਰੱਦ ਕਰਨ ਦੀ ਅਰਜ਼ੀ 2 ਦਸੰਬਰ ਨੂੰ ਇਲਾਕਾ ਮੈਜਿਸਟਰੇਟ ਰੋਪੜ ਨੂੰ ਦਿੱਤੀ ਗਈ ਹੈ।

RELATED ARTICLES
- Advertisement -spot_imgspot_img
- Download App -spot_img

Most Popular