Friday, April 12, 2024
Homeपंजाबਪਟਿਆਲਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

ਪਟਿਆਲਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

ਸਮਾਣਾ : ਸਮਾਣਾ ਸਬ ਡਵੀਜ਼ਨ ਦੇ ਪਿੰਡ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦਾ ਕੈਲੀਫੋਰਨੀਆ (ਅਮਰੀਕਾ) ‘ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਰਨਵੀਰ ਸਿੰਘ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਦੋ ਸਾਲ ਪਹਿਲਾਂ ਸੁਨਿਹਰੇ ਭਵਿੱਖ ਲਈ ਜ਼ਮੀਨ ਵੇਚ ਕੇ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿਚ ਕੰਮ ਕਰਦਾ ਸੀ।

ਉਹ ਪਿਛਲੇ 3 ਦਿਨਾਂ ਤੋਂ ਫੋਨ ਨਹੀਂ ਚੁੱਕ ਰਿਹਾ ਸੀ ਅਤੇ ਨਾ ਹੀ ਉਸ ਨਾਲ ਗੱਲ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਨਜ਼ਦੀਕੀ ਲੋਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੰਗਲਵਾਰ ਸਵੇਰੇ ਉਸ ਦੇ ਸਟੋਰ ਮਾਲਕ ਨੇ ਫੋਨ ਕਰ ਕੇ ਕਰਨ ਦੇ ਕਤਲ ਦੀ ਸੂਚਨਾ ਦਿੱਤੀ।

ਪਰਿਵਾਰ ਮੁਤਾਬਕ ਉਸ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ। ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਕਰਨਵੀਰ ਨੇ ਵਿਦੇਸ਼ ਜਾਣ ਲਈ ਆਪਣੀ ਜ਼ਮੀਨ ਵੇਚ ਕੇ 50 ਲੱਖ ਰੁਪਏ ਖਰਚ ਕੀਤੇ ਸਨ। ਉਹ ਉਥੇ ਗਿਆ ਅਤੇ 2 ਸਾਲ ਅਮਰੀਕਾ ਵਿਚ ਕੰਮ ਕੀਤਾ ਪਰ ਪਿਛਲੇ 2 ਦਿਨਾਂ ਤੋਂ ਉਹਨਾਂ ਦੀ ਨੌਜਵਾਨ ਨਾਲ ਗੱਲ ਨਹੀਂ ਹੋ ਰਹੀ ਸੀ ਤੇ  ਅੱਜ ਪਰਿਵਾਰ ਨੂੰ ਉਸ ਦੇ ਕਤਲ ਦੀ ਖ਼ਬਰ ਮਿਲੀ।

यह भी पढ़े: ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

RELATED ARTICLES

Most Popular