Ludhiana News: ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾ ਦਿੱਤੀ ਹੈ। ਇਹ ਕਦਮ ਮੰਡ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਬਾਅਦ ਉਠਾਇਆ ਗਿਆ ਹੈ। ਮੰਡ ਨੇ ਇਸ ਉਪਰ ਇਤਰਾਜ਼ ਜਤਾਇਆ ਹੈ। ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਏਡੀਜੀਪੀ ਸਕਿਉਰਟੀ ਦੇ ਹੁਕਮਾਂ ਅਨੁਸਾਰ ਮੰਡ ਨੂੰ ਦਿੱਤੇ ਗਏ ਅੱਠ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਛੇ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਗੁਰਸਿਮਰਨ ਸਿੰਘ ਮੰਡ ਨੂੰ ਪਿਛਲੇ ਸਾਲ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਦਿੱਤੀ ਗਈ ਸੀ। ਕੇਂਦਰ ਵੱਲੋਂ ਗੁਰਸਿਮਰਨ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਮਗਰੋਂ ਪੰਜਾਬ ਪੁਲਿਸ ਨੇ ਕੀਤੀ ਕਟੌਤੀ
यह भी पढ़े: ਸੈਕੰਡਰੀ ਪੱਧਰ ’ਤੇ ‘ਡਰਾਪ ਆਊਟ’ ਦਰ ਕੌਮੀ ਔਸਤ ਦਰ ਨਾਲੋਂ ਕਿਤੇ ਵੱਧ