Wednesday, January 22, 2025
Homeपंजाबਕੇਂਦਰੀ ਬਜਟ ਤੋਂ ਬਾਅਦ ਭਾਜਪਾ ’ਤੇ ਵਰ੍ਹੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ

ਕੇਂਦਰੀ ਬਜਟ ਤੋਂ ਬਾਅਦ ਭਾਜਪਾ ’ਤੇ ਵਰ੍ਹੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ

 ਨਵੀਂ ਕੇਂਦਰ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਬੁਰੀ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।

ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ‘ਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਪੇਸ਼ ਹੋਇਆ ਅਤੇ ਨਾ ਹੀ ਪੰਜਾਬ ਨੂੰ ਕੋਈ ਵੱਡਾ ਉਦਯੋਗ ਦਿੱਤਾ। ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਰਹੀ ਹੈ ਤੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ। ਇਸੇ ਤਰ੍ਹਾਂ ਅੱਜ ਦਾ ਬਜਟ ਵੀ ਮੈਂ ਸਮਝਦਾ ਹਾਂ ਕਿ ਇਹ ਵੀ ਪੰਜਾਬ ਵਿਰੋਧੀ ਹੈ।

RELATED ARTICLES
- Advertisement -spot_imgspot_img
- Download App -spot_img

Most Popular