Friday, November 22, 2024
spot_imgspot_img
spot_imgspot_img
HomeपंजाबAssistant Professors Union: ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ....

Assistant Professors Union: ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ  ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।

RELATED ARTICLES
- Advertisement -spot_imgspot_img

Video Advertisment

- Advertisement -spot_imgspot_img
- Download App -spot_img

Most Popular