ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਹਦਾਇਤ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਸਦਭਾਵਨਾ ਨਾਲ ਕੰਮ ਕਰਨ ਤਾਂ ਜੋ ਲੋਕਾਂ ਦਾ ਸਰਕਾਰੀ ਦਫ਼ਤਰਾਂ ਵਿੱਚ ਵਿਸ਼ਵਾਸ ਹੋਰ ਵਧ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।
ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੂੰ ਲੋਕ ਹਿੱਤ ਵਿੱਚ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਰਮੇਸ਼ ਕੁਮਾਰ ਗੰਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਜਸਪ੍ਰੀਤ ਸਿੰਘ ਅਤੇ ਸੁਪਰਡੈਂਟ ਅਮਰਜੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
यह भी पढ़े: ਜਰਨੈਲ ਸਿੰਘ ਕਤਲ ਕੇਸ: AGTF ਨੇ ਬੰਬੀਹਾ ਗੈਂਗ ਦੇ ਸਰਗਨਾ ਗੁਰਵੀਰ ਗੁਰੀ ਨੂੰ ਕੀਤਾ ਗ੍ਰਿਫਤਾਰ