Saturday, December 14, 2024
spot_imgspot_img
spot_imgspot_img
Homeपंजाबਬਾਟਲਾ ਹਾਊਸ ਐਨਕਾਊਂਟਰ: ਦਿੱਲੀ ਹਾਈ ਕੋਰਟ ਨੇ ਆਰਿਜ਼ ਖਾਨ ਦੀ ਮੌਤ ਦੀ...

ਬਾਟਲਾ ਹਾਊਸ ਐਨਕਾਊਂਟਰ: ਦਿੱਲੀ ਹਾਈ ਕੋਰਟ ਨੇ ਆਰਿਜ਼ ਖਾਨ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮਸ਼ਹੂਰ ਬਾਟਲਾ ਹਾਊਸ ਐਨਕਾਊਂਟਰ ਮਾਮਲੇ ‘ਚ ਦੋਸ਼ੀ ਆਰਿਜ਼ ਖਾਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਆਰਿਜ਼ ਨੂੰ ਮੌਤ ਦੀ ਸਜ਼ਾ ਦੇਣ ਤੋਂ ਇਨਕਾਰ ਕਰ ਦਿਤਾ ਹੈ। ਦੱਸ ਦਈਏ ਕਿ ਬਾਟਲਾ ਹਾਊਸ ਐਨਕਾਊਂਟਰ ‘ਚ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਮੌਤ ਹੋ ਗਈ ਸੀ। ਦਿੱਲੀ ਪੁਲਿਸ ਦੀਆਂ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ 18 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਆਰਿਜ਼ ਖਾਨ ‘ਤੇ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਸ ਦੇ ਨਾਲ ਹੀ 11 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਵਿਚੋਂ 10 ਲੱਖ ਰੁਪਏ ਸ਼ਰਮਾ ਦੇ ਪ੍ਰਵਾਰਕ ਮੈਂਬਰਾਂ ਨੂੰ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ। 8 ਮਾਰਚ, 2021 ਨੂੰ ਹੇਠਲੀ ਅਦਾਲਤ ਨੇ ਬਾਟਲਾ ਹਾਊਸ ਮੁਕਾਬਲੇ ਦੇ ਦੋਸ਼ੀ ਆਰਿਜ਼ ਖਾਨ ਨੂੰ ਦੋਸ਼ੀ ਪਾਇਆ ਸੀ। ਇਸ ਤੋਂ ਬਾਅਦ 15 ਮਾਰਚ 2021 ਨੂੰ ਆਰਿਜ਼ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ 11 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਸ ਤੋਂ ਬਾਅਦ ਦਿੱਲੀ ਹਾਈ ਕੋਰਟ ਨੂੰ ਹੇਠਲੀ ਅਦਾਲਤ ਤੋਂ ਆਰਿਜ਼ ਖਾਨ ਨੂੰ ਸਜ਼ਾ ਸੁਣਾਏ ਜਾਣ ਦੀ ਜਾਣਕਾਰੀ ਦਿਤੀ ਗਈ। ਹਾਈ ਕੋਰਟ ਨੇ ਆਰਿਜ਼ ਦੀ ਮੌਤ ਦੀ ਸਜ਼ਾ ‘ਤੇ ਕੋਈ ਫੈਸਲਾ ਨਹੀਂ ਦਿਤਾ ਸੀ। ਅਗਸਤ ਵਿਚ ਫੈਸਲਾ ਸੁਰੱਖਿਅਤ ਰੱਖਣ ਤੋਂ ਬਾਅਦ ਅਦਾਲਤ ਨੇ ਅੱਜ ਆਰਿਜ਼ ਨੂੰ ਮੌਤ ਦੀ ਸਜ਼ਾ ਦੇਣ ਤੋਂ ਇਨਕਾਰ ਕਰ ਦਿਤਾ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਅਮਿਤ ਸ਼ਰਮਾ ਦੀ ਬੈਂਚ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਆਰਿਜ਼ ਨੂੰ ਮੌਤ ਦੀ ਸਜ਼ਾ ਦੇਣ ਤੋਂ ਇਨਕਾਰ ਕਰ ਦਿਤਾ।

ਸਾਲ 2008 ‘ਚ ਦਿੱਲੀ ਦੇ ਬਾਟਲਾ ਹਾਊਸ ਮੁਕਾਬਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਵਿਚ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਮੌਤ ਹੋ ਗਈ ਸੀ। ਦਿੱਲੀ ਵਿਚ ਪੰਜ ਲੜੀਵਾਰ ਬੰਬ ਧਮਾਕਿਆਂ ਤੋਂ ਕੁੱਝ ਦਿਨ ਬਾਅਦ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਵੀ ਮਾਰੇ ਗਏ ਸਨ। ਇਨ੍ਹਾਂ ਬੰਬ ਧਮਾਕਿਆਂ ‘ਚ 39 ਲੋਕਾਂ ਦੀ ਮੌਤ ਹੋ ਗਈ ਸੀ ਅਤੇ 159 ਜ਼ਖਮੀ ਹੋਏ ਸਨ। ਇਸ ਤੋਂ ਬਾਅਦ ਅਤਿਵਾਦੀਆਂ ਦੀ ਤਲਾਸ਼ ‘ਚ ਇਹ ਮੁਕਾਬਲਾ ਹੋਇਆ। ਆਰਿਜ਼ ਅਤਿਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦਾ ਮੈਂਬਰ ਹੈ।

यह भी पढ़े: ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਝੋਨੇ ਦੇ ਖ਼ੇਤ ਵਿਚੋਂ ਮਿਲੀ ਲਾਸ਼

RELATED ARTICLES

Video Advertisment

- Advertisement -spot_imgspot_img
- Download App -spot_img

Most Popular