Pakistani intruder was arrested by BSF Punjab: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਰੋਜ਼ਾਨਾ ਭਾਰਤ ਵਿਚ ਦਖ਼ਲ ਦੀਆਂ ਨਾਪਾਕ ਕੋਸ਼ਿਸ਼ਾਂ ਕਰਦਾ ਹੈ ਪਰ ਬਾਰਡਰ ‘ਤੇ ਤੈਨਾਤ ਬੀਐਸਐਫ ਵੀ ਜਵਾਬੀ ਕਾਰਵਾਈ ਦੇ ਰਹੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਾਕਿਸਤਾਨ ਦਾ ਜੰਮਪਲ ਇਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਕਰਕੇ ਭਾਰਤ ਅੰਦਰ ਦਾਖ਼ਲ ਹੋ ਗਿਆ।
ਜਿਸ ਨੂੰ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਜਲੀਲ ਪੁੱਤਰ ਮੁਹੰਮਦ ਹਨੀਫ਼ ਵਾਸੀ ਖੁਰਦ ਚੱਕ ਨੰਬਰ ਪੰਜ ਤਹਿਸੀਲ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਬੀ.ਐਸ.ਐਫ਼. ਅਤੇ ਸਥਾਨਕ ਪੁਲਿਸ ਵਲੋਂ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।