Manipur Violence: ਸੀਬੀਆਈ ਨੇ ਸ਼ੁੱਕਰਵਾਰ (9 ਜੂਨ) ਨੂੰ ਮਣੀਪੁਰ ਵਿੱਚ ਹੋਈ ਹਿੰਸਾ ਦੀ ਜਾਂਚ ਲਈ ਡੀਆਈਜੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ। ਸੀਬੀਆਈ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ 6 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਪੰਜ ਅਪਰਾਧਿਕ ਸਾਜ਼ਿਸ਼ ਦੇ ਹਨ, ਜਦੋਂ ਕਿ ਇੱਕ ਆਮ ਸਾਜ਼ਿਸ਼ ਦਾ ਮਾਮਲਾ ਹੈ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੇ ਦੌਰੇ ਦੌਰਾਨ ਹਿੰਸਾ ਦੀ ਸੀਬੀਆਈ ਜਾਂਚ ਦੀ ਗੱਲ ਕੀਤੀ ਸੀ। ਸ਼ਾਹ 29 ਮਈ ਨੂੰ ਮਣੀਪੁਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਐਨ.ਬੀਰੇਨ ਸਿੰਘ, ਕੁੱਕੀ, ਮੇਈਤੀ ਭਾਈਚਾਰੇ ਅਤੇ ਹੋਰਨਾਂ ਨਾਲ ਵੱਖ-ਵੱਖ ਸਮੇਂ ਮੀਟਿੰਗਾਂ ਕੀਤੀਆਂ। ਸ਼ਾਹ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਵੀ ਕੀਤੀ।
ਹਾਲ ਹੀ ਵਿੱਚ ਸੂਬੇ ਵਿੱਚ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਈਤੀ ਭਾਈਚਾਰੇ ਵੱਲੋਂ ਵਿਰੋਧ ਕਰਨ ਲਈ 3 ਮਈ ਨੂੰ ‘ਆਦਿਵਾਸੀ ਏਕਜੁੱਟਤਾ ਮਾਰਚ’ ਕੱਢਿਆ ਗਿਆ ਸੀ ਪਰ ਇਸ ਤੋਂ ਬਾਅਦ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ ਸਨ।
ਹਿੰਸਾ ਵਿੱਚ ਕਈ ਲੋਕਾਂ ਦੇ ਘਰ ਸਾੜ ਦਿੱਤੇ ਗਏ, ਲੋਕ ਮਾਰੇ ਗਏ ਅਤੇ ਬਹੁਤ ਸਾਰੇ ਲੋਕ ਬੇਘਰ ਹੋ ਗਏ। ਝੜਪਾਂ ਵਿੱਚ ਘੱਟੋ-ਘੱਟ 100 ਲੋਕ ਮਾਰੇ ਗਏ ਹਨ ਅਤੇ 310 ਹੋਰ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ 272 ਰਾਹਤ ਕੈਂਪਾਂ ‘ਚ 37,450 ਲੋਕ ਰਹਿ ਰਹੇ ਹਨ।