Friday, November 22, 2024
spot_imgspot_img
spot_imgspot_img
Homeपंजाबਆਮ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ...

ਆਮ ਲੋਕਾਂ ‘ਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ: ਅਰਪਿਤ ਸ਼ੁਕਲਾ

Lok Sabha Election 2024: ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਆਮ ਲੋਕਾਂ ‘ਚ ਵਿਸ਼ਵਾਸ ਪੈਦਾ ਕਰਨ ਲਈ ਸੁਰੱਖਿਆ ਬਲ ਕੀਤੇ ਜਾਣਗੇ ਤਾਇਨਾਤ- ਅਰਪਿਤ ਸ਼ੁਕਲਾ

ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਸੰਵੇਦਨਸ਼ੀਲ ਖੇਤਰਾਂ ਦੀ ਕੀਤੀ ਜਾ ਰਹੀ ਮੈਪਿੰਗ -ਅਰਪਿਤ ਸ਼ੁਕਲਾ

ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ। ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

यह भी पढ़े: https://newstrendz.co.in/punjab/anmol-gagan-mann-won-the-women-tourism-minister-of-the-year-award-in-germany/

RELATED ARTICLES
- Advertisement -spot_imgspot_img

Video Advertisment

- Advertisement -spot_imgspot_img
- Download App -spot_img

Most Popular