Chandigarh School closed: ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, 20 ਜਨਵਰੀ ਤੱਕ ਆਨਲਾਈਨ ਲੱਗਣਗੀਆਂ ਕਲਾਸਾਂ

ਉੱਤਰ ਭਾਰਤ ਵਿਚ ਸ਼ੀਤ ਲਹਿਰ ਪੂਰੇ ਜ਼ੋਰਾਂ ਉਤੇ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ (School holidays) ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜ਼ੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ। ਸਕੂਲ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ (Online classes) ਲਗਾ ਸਕਦੇ ਹਨ।


ਇਸ ਤੋਂ ਇਲਾਵਾ UT ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ, 20 ਜਨਵਰੀ 2024 ਤੱਕ ਸਕੂਲ ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 4 ਵਜੇ ਤੋਂ ਬਾਅਦ ਬੰਦ ਨਹੀਂ ਹੋਣਗੇ।

यह भी पढ़े: ਠੰਡ ਤੋਂ ਬਚਣ ਲਈ ਅੰਗੀਠੀ ਨੂੰ ਬਾਲਣਾ ਪਿਆ ਮਹਿੰਗਾ, 2 ਬੱਚਿਆਂ ਸਮੇਤ 6 ਦੀ ਮੌਤ