ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ। ਹੁਣ ਮਰਨ ਵਾਲਿਆਂ ਦੀ ਗਿਣਤੀ 21 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਹਸਪਤਾਲ ‘ਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ ਹੈ। ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀ ਕੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 10 ਲੋਕ ਅਜੇ ਵੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਨ੍ਹਾਂ ਵਿੱਚੋਂ 2 ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਅਤੇ 1 ਮਰੀਜ਼ ਰਾਜਿੰਦਰਾ ਹਸਪਤਾਲ ਤੋਂ ਇਲਾਜ ਦੌਰਾਨ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ ਹੈ। ਇਨ੍ਹਾਂ ਵਿੱਚੋਂ 20 ਮਾਰਚ ਨੂੰ ਪਹਿਲੇ ਦਿਨ 4 ਅਤੇ ਅਗਲੇ ਦਿਨ 22 ਮਾਰਚ ਨੂੰ 8 ਅਤੇ ਅੱਜ 23 ਮਾਰਚ ਨੂੰ 5 ਲੋਕਾਂ ਦੀ ਮੌਤ ਹੋ ਗਈ ਸੀ। ਸੀਐਮਓ ਸੰਗਰੂਰ ਵੱਲੋਂ ਸਾਰੇ ਮ੍ਰਿਤਕਾਂ ਦੇ ਨਾਮ, ਪਤੇ ਅਤੇ ਉਮਰਾਂ ਵਾਲੀ ਸੂਚੀ ਜਾਰੀ ਕੀਤੀ ਗਈ ਹੈ।
ਇਸ ਦੌਰਾਨ, ਘਟਨਾ ਦੇ ਸਬੰਧ ਵਿੱਚ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੜਬਾ ਅਤੇ ਸੁਨਾਮ ਬਲਾਕਾਂ ਦੇ ਗੁਜਰਾਂ, ਟਿੱਬੀ ਰਵਿਦਾਸਪੁਰਾ ਅਤੇ ਢੰਡੋਲੀ ਖੁਰਦ ਪਿੰਡਾਂ ਤੋਂ ਮੌਤਾਂ ਹੋਈਆਂ ਹਨ।
ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਗਠਜੋੜ ਦਾ ਪਤਾ ਲਗਾਉਣ ਲਈ ਪੂਰੇ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਚਾਰ ਮੈਂਬਰੀ ਐਸਆਈਟੀ ਜਾਂਚ ਦੀ ਨਿਗਰਾਨੀ ਕਰੇਗੀ। ਡਿਪਟੀ ਇੰਸਪੈਕਟਰ ਜਨਰਲ (ਪਟਿਆਲਾ ਰੇਂਜ) ਹਰਚਰਨ ਭੁੱਲਰ, ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਐਸਆਈਟੀ ਦਾ ਹਿੱਸਾ ਹੋਣਗੇ। ਪੁਲਿਸ ਨੇ ਕਿਹਾ, “SIT ਸਾਜ਼ਿਸ਼ ਦੀ ਤਹਿ ਤੱਕ ਪਹੁੰਚੇਗੀ। “ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”
यह भी पढ़े: ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ