ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੰਨਾ ਦੇ ਪਿੰਡ ਈਸੜੂ ‘ਚ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਪਿੰਡ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਹੈ ਜਿਨ੍ਹਾਂ ਦਾ ਗੋਆ ਆਜ਼ਾਦੀ ਵਿੱਚ ਵੱਡਾ ਯੋਗਦਾਨ ਹੈ। ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਬੱਚਿਆਂ ਨੂੰ ਇਸ ਦਾ ਫਾਇਦਾ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲੀ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਇਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਕੁੱਲ 42 ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਪਹਿਲੇ ਦੌਰ ਦੇ ‘ਚ 15 ਅਗਸਤ 2024 ਨੂੰ 14 ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ ਹੈ।