CM ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ , ਪੰਚਾਇਤੀ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪੰਚਾਇਤੀ ਚੋਣਾਂ ਸਮੇਤ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ। ਮੁੱਖ ਮੰਤਰੀ ਦੀ ਸਿਹਤ ‘ਚ ਸੁਧਾਰ ਤੋਂ ਬਾਅਦ ਰਾਜਪਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਪ੍ਰਸਤਾਵ ਨੂੰ ਰਾਜਪਾਲ ਨੇ ਮਨਜ਼ੂਰੀ ਦਿੱਤੀ ਸੀ।