CM ਮਾਨ ਵੱਲੋਂ ਮੁਕੇਰੀਆਂ ਹਾਦਸੇ ‘ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ 1 ਕਰੋੜ ਸਹਾਇਤਾ ਰਾਸ਼ੀ ਦਾ ਐਲਾਨ

ਅੱਜ ਸਵੇਰੇ ਮੁਕੇਰੀਆਂ ਵਿਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ।


ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਮੌਕੇ ਬੱਸ ਵਿੱਚ ਕਰੀਬ ਪੀਏਪੀ ਦੇ 35 ਮੁਲਾਜ਼ਮ ਸਵਾਰ ਸਨ। ਹਾਦਸੇ ਵਿੱਚ ਜ਼ਖਮੀ ਹੋਏ ਕਰੀਬ ਡੇਢ ਦਰਜ਼ਨ ਮੁਲਾਜ਼ਮਾਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੋਂ ਕਰੀਬ 9 ਦੀ ਹਾਲਤ ਗੰਭੀਰ ਦੇਖਦਿਆਂ ਅਗਲੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕ ਮੁਲਾਜ਼ਮਾਂ ਲਈ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਹੈ ਕਿ ‘‘ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ‘ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ..ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ… ਪੰਜਾਬ ਪੁਲਿਸ ਸਾਡਾ ਮਾਣ ਹੈ ਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ…

यह भी पढ़े: https://newstrendz.co.in/punjab/police-personnel-killed-in-mukerian-bus-accident-identified/