Saturday, February 8, 2025
HomeपंजाबCM ਮਾਨ ਦੀ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਨਵਜਨਮੀ ਧੀ ਨੂੰ...

CM ਮਾਨ ਦੀ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਨਵਜਨਮੀ ਧੀ ਨੂੰ ਲੈ ਕੇ ਆਏ ਘਰ, ਰੱਖਿਆ ਇਹ ਨਾਂ

ਇਸ ਮੌਕੇ ਸੀ.ਐਮ.ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ। ਉਨ੍ਹਾਂ ਨੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ। ਹਸਪਤਾਲ ਦੇ ਗੇਟ ’ਤੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਸੀ। ਇਸ ਵਿੱਚ ਲਿਖਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਬੇਟੀ ਨੂੰ ਅਸੀਸ ਦਿੱਤੀ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।  ਮੋਹਾਲੀ ਦੇ ਫੇਜ਼-8 ਹਸਪਤਾਲ ਤੋਂ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫਲਾ ਸਿੱਧਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਕਾਫ਼ਲੇ ਵਿਚ ਕਈ ਵਾਹਨ ਸ਼ਾਮਲ ਸਨ। ਸਖ਼ਤ ਸੁਰੱਖਿਆ ਗਾਰਡ ਸਨ। ਸੀਐਮ ਨੇ ਸਾਰੀ ਯਾਤਰਾ ਦੌਰਾਨ ਆਪਣੀ ਧੀ ਨੂੰ ਆਪਣੀ ਗੋਦ ਵਿਚ ਚੁੱਕਿਆ ਹੋਇਆ ਸੀ।

ਜਿਵੇਂ ਹੀ ਉਹ ਸੀਐਮ ਰਿਹਾਇਸ਼ ‘ਤੇ ਪਹੁੰਚੇ ਤਾਂ ਸੀਐਮ ਭਗਵੰਤ ਅਤੇ ਉਨ੍ਹਾਂ ਦੀ ਪਤਨੀ ਕਾਰ ਤੋਂ ਹੇਠਾਂ ਉਤਰ ਗਏ। ਇਸ ਦੌਰਾਨ ਉਨ੍ਹਾਂ ਦਾ ਉਥੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਮੀਡੀਆ ਕਰਮੀਆਂ ਨੂੰ ਮਿਲੇ ਅਤੇ ਘਰ ਦੇ ਅੰਦਰ ਵੜ ਗਏ। ਇਸ ਤੋਂ ਬਾਅਦ ਧੀ ਅਤੇ ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਗੇਟ ਤੋਂ ਘਰ ਤੱਕ ਪੈਦਲ ਹੀ ਗਏ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਧੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ ਹੈ।

 

RELATED ARTICLES
- Advertisement -spot_imgspot_img
- Download App -spot_img

Most Popular