Thursday, June 26, 2025
Homeपंजाबਸਿੱਧੂ ਮੂਸੇਵਾਲਾ ਦੇ ਜਨਮਦਿਨ 'ਤੇ ਲੱਗੇਗਾ ਦਸਤਾਰ ਟਰੇਨਿੰਗ ਕੈਂਪ, ਨਾਲ ਹੀ ਰਖਵਾਇਆ...

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਲੱਗੇਗਾ ਦਸਤਾਰ ਟਰੇਨਿੰਗ ਕੈਂਪ, ਨਾਲ ਹੀ ਰਖਵਾਇਆ ਜਾਵੇਗਾ ਸ਼੍ਰੀ ਸਹਿਜ ਪਾਠ

Sidhu Moose Wala Birthday: ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੂਰਾ ਇੱਕ ਸਾਲ ਬੀਤ ਚੁੱਕਿਆ ਹੈ। 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸੀ। ਹੁਣ 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਖਾਸ ਐਲਾਨ ਕੀਤਾ ਗਿਆ ਹੈ। ਮੂਸੇਵਾਲਾ ਦੇ ਜਨਮਦਿਨ ਮੌਕੇ ਨਿਊ ਜ਼ੀਲੈਂਡ ਦੇ ਔਕਲੈਂਡ ‘ਚ ਉਸ ਦੇ ਚਾਹੁਣ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ ‘ਚ ਸ਼੍ਰੀ ਸਹਿਜ ਪਾਠ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਸ਼੍ਰੀ ਸਹਿਜ ਪਾਠ 5 ਜੂਨ ਨੂੰ ਸ਼ੁਰੂ ਹੋਵੇਗਾ ਅਤੇ ਇਸ ਦੇ ਭੋਗ ਸਿੱਧੂ ਦੇ ਜਨਮਦਿਨ ਵਾਲੇ ਦਿਨ ਯਾਨਿ ਕਿ 11 ਜੂਨ ਨੂੰ ਪਾਏ ਜਾਣਗੇ। ਇਸ ਦੇ ਨਾਲ ਨਾਲ ਸਿੱਧੂ ਦੀ ਯਾਦ ‘ਚ ਗੁਰਦੁਆਰਾ ਸਾਹਿਬ ‘ਚ ਸ਼ਬਦ ਕੀਰਤਨ ਵੀ ਕਰਵਾਇਆ ਜਾਵੇਗਾ।

 

ਇਸ ਤੋਂ ਬਾਅਦ ਸਿੱਧੂ ਦੀ ਯਾਦ ‘ਚ ਨਿਊ ਜ਼ੀਲੈਂਡ ਦੇ ਔਕਲੈਂਡ ‘ਚ ਹੀ ਦਸਤਾਰ ਟਰੇਨਿੰਗ ਕੈਂਪ ਵੀ ਲਗਾਇਆ ਜਾਵੇਗਾ। ਜਿਸ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਿਉਂਕਿ ਸਿੱਧੂ ਮੂਸੇਵਾਲਾ ਆਪਣੇ ਪੰਜਾਬੀ ਸੱਭਿਆਚਾਰ ਤੇ ਸਿੱਖੀ ਜੜਾਂ ਨਾਲ ਦਿਲ ਤੋਂ ਜੁੜਿਆ ਹੋਇਆ ਸੀ। ਉਹ ਹਮੇਸ਼ਾ ਸਿਰ ‘ਤੇ ਦਸਤਾਰ ਸਜਾਉਂਦਾ ਸੀ। ਇਸੇ ਵਜ੍ਹਾ ਕਰਕੇ ਦਸਤਾਰ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

यह भी पढ़े: https://newstrendz.co.in/punjab/the-audit-revealed-a-scam-of-crores-in-anganwadi-centers-of-punjab/

RELATED ARTICLES
- Advertisment -spot_imgspot_img

Most Popular