ਭਾਰਤ ਅਤੇ ਪਾਕਿਸਤਾਨ ਸਰਹੱਦ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਾਰਾਮੂਲਾ, ਕਸ਼ਮੀਰ ਦੇ ਲੋਕਾਂ ਨੇ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਮੌਸਮ ਵਿਭਾਗ ਦੇ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਦੁਪਹਿਰ ਕਰੀਬ 12.26 ਵਜੇ ਇਲਾਕੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਦੱਸ ਦੇਈਏ ਕਿ ਇਸ ਸਾਲ ਫਰਵਰੀ ਮਹੀਨੇ ਕਾਰਗਿਲ ਅਤੇ ਲੱਦਾਖ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।