Farmers Protest: ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ਵਿਚ ਇਸ ਕਾਰਵਾਈ ਨੂੰ ਰੱਦ ਕਰਨ ਦੇ ਨਾਲ-ਨਾਲ ਪ੍ਰਦਰਸ਼ਨਾਂ ਦੌਰਾਨ ਪਾਇਲਟ ਗੰਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ।
ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ‘ਚ ਪੈਂਡਿੰਗ ਪਟੀਸ਼ਨ ‘ਚ ਅਰਜ਼ੀ ਦਾਇਰ ਕਰਦੇ ਹੋਏ ਹਾਈ ਕੋਰਟ ਨੂੰ ਦਸਿਆ ਗਿਆ ਕਿ ਅੰਬਾਲਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਪੁਲਿਸ ਨੇ ਪਾਸਪੋਰਟ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਹੈ। ਵੀਡੀਉ ਫੁਟੇਜ ਅਤੇ ਡਰੋਨ ਦੁਆਰਾ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ ਗਈ ਹੈ।
ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅਜਿਹੀ ਕਾਰਵਾਈ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ? ਪਟੀਸ਼ਨ ਵਿਚ ਪੁਲਿਸ ਦੁਆਰਾ ਚਲਾਈ ਗਈ ਪਾਇਲਟ ਬੰਦੂਕ ਦਾ ਜ਼ਿਕਰ ਕਰਦਿਆਂ ਦਲੀਲ ਦਿਤੀ ਗਈ ਕਿ ਇਸ ਕਾਰਨ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ। ਇਸ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਹ ਅਰਜ਼ੀ ਹਾਈ ਕੋਰਟ ਦੀ ਰਜਿਸਟਰੀ ‘ਚ ਦਾਇਰ ਕੀਤੀ ਗਈ ਹੈ, ਜਿਸ ‘ਤੇ ਜਲਦ ਹੀ ਸੁਣਵਾਈ ਹੋਵੇਗੀ।
यह भी पढ़े: ਝਾਰਖੰਡ ’ਚ ਸਪੇਨ ਦੀ ਔਰਤ ਨਾਲ ਸਮੂਹਕ ਜਬਰ ਜਨਾਹ, ਤਿੰਨ ਵਿਅਕਤੀਆਂ ਨੂੰ ਜੇਲ੍ਹ ਭੇਜਿਆ ਗਿਆ, 4 ਹੋਰਾਂ ਦੀ ਭਾਲ ਜਾਰੀ