नई दिल्ली: ਭਾਰਤ ਸਰਕਾਰ ਨੇ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਬਦਨਾਮ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਗੋਲਡੀ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੇ ਜੋੜੀਦਾਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਗੈਂਗਸ਼ਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ਵਾਂਟੇਡ ਹੈ। ਇਸ ਤੋਂ ਇਲਾਵਾ ਪੰਜਾਬ ’ਚ ਟਾਰਗੇਟ ਕਿਲਿੰਗ ਦਾ ਮੁਲਜ਼ਮ ਵੀ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਗੈਂਗਸ਼ਟਰ ਲੰਡਾ ਨੂੰ ਅੱਤਵਾਦੀ ਐਲਾਨਿਆ ਸੀ। ਗੈਂਗਸਟਰਾਂ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (NIA) ਨੇ ਅਜਿਹੇ 28 ਵੱਡੇ ਪੱਧਰ ਦੇ ਖ਼ੌਫ਼ਨਾਕ ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਅਤੇ ਉਨ੍ਹਾਂ ਨਾਲ ਸਬੰਧਤ ਘਟਨਾਵਾਂ ਦਾ ਡਾਟਾ ਤਿਆਰ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ (MHA) ਨੂੰ ਭੇਜ ਦਿੱਤਾ ਹੈ।ਇਹ ਗੈਂਗਸਟਰ ਹਨ। ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਸਮੇਤ ਦੇਸ਼ ਦੇ ਕਈ ਗੈਂਗਸਟਰਾਂ ਨੂੰ ਸੌਂਪੇ ਗਏ ਹਨ ਜੋ ਕਈ ਵੱਡੇ ਅਪਰਾਧਿਕ ਮਾਮਲਿਆਂ ਨੂੰ ਅੰਜਾਮ ਦੇਣ ‘ਚ ਸ਼ਾਮਲ ਹਨ ਅਤੇ ਇਸ ਦੇ ਨਾਲ ਹੀ ਉਹ ਵਿਦੇਸ਼ਾਂ ਵਿੱਚ ਰਹਿੰਦਿਆਂ ਭਾਰਤ ਵਿੱਚ ਟਾਰਗੇਟ ਕਿਲਿੰਗ, ਨਸ਼ਿਆਂ ਦੇ ਕਾਰੋਬਾਰ ਨੂੰ ਵਧਾਉਣ ਵਿੱਚ ਮਦਦ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਗੈਂਗਸਟਰਾਂ ਦੀ ਮਦਦ ਕਰਨ ਸਮੇਤ ਹੋਰ ਵੀ ਕਈ ਤਰ੍ਹਾਂ ਦੇ ਅਪਰਾਧਾਂ ਨੂੰ ਅੰਜਾਮ ਦਿੰਦੇ ਰਹਿੰਦੇ ਹਨ। ਉਨ੍ਹਾਂ ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਭਾਰਤ ਸਰਕਾਰ ਅਧੀਨ ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਤਿਆਰ ਕੀਤੀ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਨੇ ਕਰਵਾਇਆ ਸੀ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਅਂਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕਰ ਦਿੱਤਾ ਗਿਆ।