ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੀਆਂ ਹਨ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਂਦੀਆਂ ਹਨ ।
ਉੱਥੇ ਹੀ ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਵੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । Minister of Advanced Education Rajan Sawhney ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ। ਇਸ ਦੌਰਾਨ ਉਹਨਾਂ ਨੇ ਲੰਗਰ-ਪ੍ਰਸਾਦ ਵੀ ਛਕਿਆ ਅਤੇ ਗੁਰਬਾਣੀ ਦੀ ਖੁਰਾਕ ਦਾ ਵੀ ਸਰਵਣ ਕੀਤਾ ।
ਗੱਲਬਾਤ ਕਰਦਿਆਂ ਮੰਤਰੀ ਰਾਜਨ ਸਾਹਨੀ ਨੇ ਦੱਸਿਆ ਕਿ ਅੱਜ ਉਹ ਵਾਹਿਗੁਰੂ ਦੇ ਚਰਨਾਂ ਵਿੱਚ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਹਨ । ਉਹਨਾਂ ਨੇ ਦੱਸਿਆ ਕਿ ਉਹ 30 ਸਾਲ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ ਅਤੇ ਇੱਥੇ ਆ ਕੇ ਉਹਨਾਂ ਦੇ ਮਨ ਨੂੰ ਇੱਕ ਅਲੌਕਿਕ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਇਸ ਤੋਂ ਇਲਾਵਾ ਉਹ ਬੀਤੇ ਦਿਨ ਅਟਾਰੀ ਬਾਰਡਰ ਵਿਖੇ ਵੀ ਪਰਿਵਾਰ ਸਮੇਤ ਪਹੁੰਚੇ ਸਨ ।
यह भी पढ़े: बीजेपी शुरू करेगा ‘शुक्रिया मोदी भाईजान’ अभियान, मुस्लिम महिलाओं के वोट जोड़ने का प्लान