ਪੰਜਾਬ: (ਆਪ) ਨੇ ਕਿਹਾ ਕਿ ਭਾਜਪਾ ਕੋਲ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਹੈ ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਜੀਐਸਟੀ ਦਾ ਹਿੱਸਾ ਰੋਕ ਰਹੀ ਹੈ। ਜੋਕਿ ਸੂਬੇ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਸੋਮਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ‘ਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ‘ਤੇ ਕੋਈ ਵੀ ਸਵਾਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਕਿਉਂ ਕਰ ਰਹੀ ਹੈ। ਕਿਉਂ ਮੋਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
यह भी पढ़े: Jassie Gill: ਪੰਜਾਬੀ ਗਾਇਕ ਜੱਸੀ ਗਿੱਲ ਦੇ ਘਰ ਆਈ ਖੁਸ਼ੀ, ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ