ਹਮੀਰਪੁਰ:ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਦੀ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਧੂਮਲ ਨਾਲ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਕਾਫ਼ੀ ਚਰਚਾ ਹੈ। ਸ਼ਨੀਵਾਰ ਰਾਤ 9 ਵਜੇ ਤੋਂ ਬਾਅਦ ਦੋਵੇਂ ਨੇਤਾ ਹਮੀਰਪੁਰ ‘ਚ ਧੂਮਲ ਦੇ ਘਰ ਨੇੜੇ ਸਥਿਤ ਰੈਸਟ ਹਾਊਸ ‘ਚ ਮਿਲੇ।
ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਅਤੇ ਉਨ੍ਹਾਂ ਦੇ ਪੁੱਤਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ‘ਤੇ ਲੱਗੇ ਦੋਸ਼ਾਂ ‘ਤੇ ਅਫਸੋਸ ਪ੍ਰਗਟ ਕਰਨ ਲਈ ਜੈਰਾਮ ਰਮੇਸ਼ ਦਿੱਲੀ ਤੋਂ ਇੱਥੇ ਪੁੱਜੇ ਸਨ। ਧੂਮਲ ਨੇ ਜੈਰਾਮ ਰਮੇਸ਼ ਨੂੰ ਪਛਤਾਵੇ ਤੋਂ ਬਾਅਦ ਮੁਆਫ਼ ਕਰ ਦਿੱਤਾ ਹੈ। ਧੂਮਲ ਅੱਗੇ ਕੇਸ ਦੀ ਪੈਰਵੀ ਨਹੀਂ ਕਰਨਗੇ ਅਤੇ 4 ਨਵੰਬਰ ਨੂੰ ਅਗਲੀ ਸੁਣਵਾਈ ’ਤੇ ਕੇਸ ਵਾਪਸ ਲੈ ਲੈਣਗੇ।
ਜਾਣਕਾਰੀ ਮੁਤਾਬਕ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ 2 ਅਗਸਤ 2015 ਨੂੰ ਦਿੱਲੀ ‘ਚ ਪ੍ਰੈੱਸ ਕਾਨਫਰੰਸ ਕਰਕੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਅਤੇ ਅਨੁਰਾਗ ਠਾਕੁਰ ‘ਤੇ ਦੋਸ਼ ਲਾਏ ਸਨ। ਧੂਮਲ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਿਆ ਸੀ। ਧੂਮਲ ਨੇ ਆਪਣੇ ਵਕੀਲ ਸੁਧੀਰ ਠਾਕੁਰ ਰਾਹੀਂ ਸ਼ਿਮਲਾ ਜ਼ਿਲ੍ਹਾ ਅਦਾਲਤ ਵਿਚ ਜੈਰਾਮ ਰਮੇਸ਼ ਦੇ ਦੋਸ਼ਾਂ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਸੀ।
ਇਸ ਦੌਰਾਨ ਅਦਾਲਤ ਵੱਲੋਂ ਜੈਰਾਮ ਰਮੇਸ਼ ਨੂੰ ਪੇਸ਼ੀ ਤੋਂ ਗੈਰਹਾਜ਼ਰ ਰਹਿਣ ਕਾਰਨ 5000 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ‘ਚ ਪੇਸ਼ ਹੋਏ ਜੈਰਾਮ ਰਮੇਸ਼ ਨੇ ਜੱਜ ਨੂੰ ਬੇਨਤੀ ਕੀਤੀ ਸੀ ਕਿ ਉਹ ਖੁਦ ਸਾਬਕਾ ਮੁੱਖ ਮੰਤਰੀ ਧੂਮਲ ਨੂੰ ਮਿਲ ਕੇ ਇਸ ਵਿਸ਼ੇ ‘ਤੇ ਗੱਲ ਕਰਨਗੇ ਤੇ ਅੱਜ ਜੈਰਾਮ ਰਮੇਸ਼ ਇਸੇ ਸਿਲਸਿਲੇ ਵਿਚ ਪ੍ਰੇਮ ਕੁਮਾਰ ਧੂਮਲ ਨਾਲ ਮੁਲਾਕਾਤ ਕਰਨ ਆਏ ਸਨ।
ਕੀ ਸੀ ਮਾਮਲਾ?
ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (HPCA) ਦੇ ਧਰਮਸ਼ਾਲਾ ਸਟੇਡੀਅਮ ਦੀ ਜ਼ਮੀਨ ਲੀਜ਼ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਅਤੇ ਉਨ੍ਹਾਂ ਦੇ ਪੁੱਤਰ, ਤਤਕਾਲੀ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ‘ਤੇ ਗੰਭੀਰ ਦੋਸ਼ ਲਗਾਏ ਸਨ। ਉਸ ਸਮੇਂ ਅਨੁਰਾਗ ਠਾਕੁਰ HPCA ਦੇ ਸੂਬਾ ਪ੍ਰਧਾਨ ਵੀ ਸਨ।
2 ਅਗਸਤ 2015 ਨੂੰ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਗੰਭੀਰ ਦੋਸ਼ ਲਾਏ ਸਨ, ਜਦਕਿ ਅਗਲੇ ਹੀ ਦਿਨ 3 ਅਗਸਤ ਨੂੰ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਖੁਦ ਹੀ ਪ੍ਰੈੱਸ ਕਾਨਫਰੰਸ ਦੌਰਾਨ ਮਾਣਹਾਨੀ ਦਾ ਦਾਅਵਾ ਕੀਤਾ ਸੀ। ਜੈਰਾਮ ਰਮੇਸ਼ ਦੇ ਖਿਲਾਫ਼ ਕਰਨ ਦਾ ਐਲਾਨ ਵੀ ਕੀਤਾ ਸੀ। ਆਪਣੇ ਦਾਅਵੇ ‘ਤੇ ਖਰਾ ਉਤਰਦਿਆਂ ਸਾਬਕਾ ਮੁੱਖ ਮੰਤਰੀ ਧੂਮਲ ਨੇ ਮਾਣਹਾਨੀ ਦਾ ਦਾਅਵਾ ਕੀਤਾ ਅਤੇ ਹੁਣ 8 ਸਾਲ ਬਾਅਦ ਦੋਵੇਂ ਆਗੂ ਸਮਝੌਤਾ ਕਰਨ ਲਈ ਰਾਜ਼ੀ ਹੋ ਗਏ ਹਨ।
यह भी पढ़े: ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ