Jammu Kashmir: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ

Jammu Kashmir: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇੜਾ ਇਲਾਕੇ ‘ਚ ਬੁੱਧਵਾਰ ਸ਼ਾਮ ਨੂੰ ਸ਼ੱਕੀ ਅਤਿਵਾਦੀਆਂ ਨੇ ਇਕ ਗੈਰ-ਸਥਾਨਕ ਵਿਅਕਤੀ ‘ਤੇ ਗੋਲੀਬਾਰੀ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਨੇ ਅੱਜ ਸ਼ਾਮ ਗੈਰ-ਸਥਾਨਕ ਵਿਅਕਤੀ ‘ਤੇ ਨੇੜੇ ਤੋਂ ਗੋਲੀਬਾਰੀ ਕੀਤੀ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਾ ਸ਼ਾਹ ਪੁੱਤਰ ਸ਼ੰਕਰ ਸ਼ਾਹ ਵਾਸੀ ਬਿਹਾਰ ਵਜੋਂ ਹੋਈ ਹੈ।

ਗੋਲੀਬਾਰੀ ਦੌਰਾਨ ਰਾਜਾ ਸ਼ਾਹ ਦੀ ਗਰਦਨ ਅਤੇ ਪੇਟ ‘ਚ ਦੋ ਗੋਲੀਆਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ ‘ਚ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ।