Wednesday, April 23, 2025
Homeपंजाबਅਯੁੱਧਿਆ ਸਮਾਗਮ ਲਈ ਮਿਲੇ ਸੱਦਾ ਪੱਤਰ ਬਾਰੇ ਜਥੇਦਾਰ ਤੇ SGPC ਨੇ ਜਾਰੀ...

ਅਯੁੱਧਿਆ ਸਮਾਗਮ ਲਈ ਮਿਲੇ ਸੱਦਾ ਪੱਤਰ ਬਾਰੇ ਜਥੇਦਾਰ ਤੇ SGPC ਨੇ ਜਾਰੀ ਕੀਤਾ ਸਾਂਝਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।

ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

यह भी पढ़े: https://आजादी के बाद श्री राम लला की प्राण प्रतिष्ठा का यह दूसरा ऐसा अवसर है जब हर भारतवासी उत्साहित है: त्रिवेन्द्र सिंह रावत

RELATED ARTICLES
- Advertisement -spot_imgspot_img
- Download App -spot_img

Most Popular