ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਸੋਮਵਾਰ ਨੂੰ ਆਪਣੇ ਜਨਮ ਦਿਨ ਦੇ ਮੌਕੇ ‘ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਐਲਾਨ ਕੀਤਾ ਕਿ ਬਸਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਉਨ੍ਹਾਂ ਆਖਿਆ ਕਿ ਗੱਠਜੋੜ ਤੋਂ ਸਾਨੂੰ ਵੱਧ ਨੁਕਸਾਨ ਹੁੰਦਾ ਹੈ। ਇਸ ਲਈ ਅਸੀਂ ਇਕੱਲੇ ਹੀ ਚੋਣ ਲੜਨਗੇ। ਉਨ੍ਹਾਂ ਆਖਿਆ ਕਿ ਲੋਕ ਸਭਾ ਚੋਣਾਂ ਵਿਚ ਸਾਡੀ ਪਾਰਟੀ ਕਿਸੇ ਨਾਲ ਵੀ ਕੋਈ ਗੱਠਜੋੜ ਨਹੀਂ ਕਰੇਗੀ। ਦੱਸ ਦਈਏ ਕਿ ਬਸਪਾ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਰਲ ਕੇ ਲੜੀਆਂ ਸਨ, ਪਰ ਲੋਕ ਸਭਾ ਚੋਣਾਂ ਲਈ ਇਹ ਗੱਠਜੋੜ ਸਿਰੇ ਚੜ੍ਹਦਾ ਨਹੀਂ ਜਾਪ ਰਿਹਾ। ਮਾਇਆਵਤੀ ਦੇ ਬਿਆਨ ਨੇ ਸਾਫ ਕਰ ਦਿੱਤਾ ਹੈ ਕਿ ਭਵਿੱਖ ਵਿਚ ਉਨ੍ਹਾਂ ਦੀ ਪਾਰਟੀ ਦਾ ਕਿਸੇ ਨਾਲ ਰਲ ਕੇ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ।ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਫਿਲਹਾਲ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ।
यह भी पढ़े: ਕਾਂਗਰਸ ਤੇ AAP ਵਿਚਾਲੇ ਹੋਇਆ ਗਠਜੋੜ, ਦੋਵੇਂ ਧਿਰਾਂ ਰਲ ਕੇ ਲੜਨਗੀਆਂ ਚੋਣਾਂ