Wednesday, April 24, 2024
Homeपंजाबਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਰਚੂਨਰ ਕਾਰ ’ਚ 260 ਗ੍ਰਾਮ ਹੈਰੋਇਨ...

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਰਚੂਨਰ ਕਾਰ ’ਚ 260 ਗ੍ਰਾਮ ਹੈਰੋਇਨ ਬਰਾਮਦ

Punjab News : ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਜਗ੍ਹਾ ਉੱਪਰ ਨਾਕਾਬੰਦੀ ਕੀਤੀ ਜਾ ਰਹੀ ਹੈ। ਨਾਕਾਬੰਦੀ ਦੌਰਾਨ ਇੱਕ ਕਾਲੀ ਫਾਰਚੂਨਰ ’ਚ ਨਾਜਾਇਜ਼ ਅਸਲਾ ਅਤੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਜੁਆਇੰਟ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਦੱਸਿਆ ਲੁਧਿਆਣਾ ਫਿਲੌਰ ਤੋਂ ਆ ਰਹੀ ਇੱਕ ਕਾਲੀ ਫਾਰਚੂਨਰ ਨੂੰ ਰੋਕਣ ‘ਤੇ ਉਸ ’ਚ ਸਵਾਰ ਵਿਅਕਤੀ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ 32 ਬੋਰ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES

Most Popular