Thursday, April 24, 2025
HomeपंजाबLudhiana: ਸੰਸਦ ਮੈਂਬਰ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲੀ, ਸੁਰੱਖਿਆ...

Ludhiana: ਸੰਸਦ ਮੈਂਬਰ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਚੱਲੀ ਗੋਲੀ, ਸੁਰੱਖਿਆ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ

ਲੁਧਿਆਣਾ: ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਗੋਲੀ ਸ਼ੱਕੀ ਹਾਲਾਤਾਂ ਵਿੱਚ ਚਲਾਈ ਗਈ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ।  ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿੱਟੂ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਇਲਾਕੇ ਦਾ ਰਹਿਣ ਵਾਲਾ ਸੰਦੀਪ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹੋਰ ਸੁਰੱਖਿਆ ਕਰਮੀਆਂ ਨਾਲ ਲੁਧਿਆਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਸਨ। ਰੋਜ਼ ਗਾਰਡਨ ਨੇੜੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੁਝ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੁਮਾਰ ਆਪਣੇ ਕਮਰੇ ‘ਚ ਬੈਠਾ ਸੀ ਕਿ ਉਸ ਦੇ ਪਿਸਤੌਲ ‘ਚੋਂ ਗੋਲੀ ਚੱਲੀ ਜੋ ਉਸ ਦੀ ਗਰਦਨ ਦੇ ਕੋਲ ਜਾ ਲੱਗੀ। ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ ਅਤੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀ ਤੁਰੰਤ ਸੰਦੀਪ ਦੇ ਕਮਰੇ ‘ਚ ਪਹੁੰਚ ਗਏ। ਸੰਦੀਪ ਦੀ ਮੌਤ ਦੀ ਸੂਚਨਾ ਉੱਚ ਅਧਿਕਾਰੀਆਂ ਅਤੇ ਲੁਧਿਆਣਾ ਕਮਿਸ਼ਨਰ ਦਰ ਪੁਲਿਸ ਨੂੰ ਦਿੱਤੀ ਗਈ।

यह भी पढ़े: Republic Day: ਪੰਜਾਬ ਪੁਲਿਸ ਦੇ 14 ਪੁਲਿਸ ਕਰਮੀਆਂ ਨੂੰ ਕੀਤਾ ਜਾਵੇਗਾ ਸਨਮਾਨਤ

RELATED ARTICLES
- Advertisement -spot_imgspot_img
- Download App -spot_img

Most Popular