TWO PUNJAB DAUGHTERS COMMISSIONED IN INDIAN AIR FORCE : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫਿਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ. ਵੱਲੋਂ ਕੀਤਾ ਗਿਆ। ਪੰਜਾਬ ਪੁਲਿਸ, ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।
