ਠਾਣੇ – ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ਼ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਗਾਂਧੀ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ। ਗਾਂਧੀ ਦੇ ਵਕੀਲ ਨਾਰਾਇਣ ਅਈਅਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਆਧਾਰ ‘ਤੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰਦਿਆਂ ਅਰਜ਼ੀ ਦਿੱਤੀ ਕਿ ਵਾਇਨਾਡ ਦੇ ਸੰਸਦ ਮੈਂਬਰ ਵੱਲੋਂ ਇਸ ਮਾਮਲੇ ਦੇ ਸਬੰਧ ਵਿਚ ਬੰਬੇ ਹਾਈ ਕੋਰਟ ਵਿਚ ਦਾਇਰ ਇੱਕ ਰਿੱਟ ਪਟੀਸ਼ਨ ਵਿਚਾਰ ਅਧੀਨ ਹੈ।
ਸਥਾਨਕ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੇ ਮੈਂਬਰ ਰਾਜੇਸ਼ ਕੁੰਤੇ ਨੇ 6 ਮਾਰਚ, 2014 ਨੂੰ ਭਿਵੰਡੀ ਨੇੜੇ ਇੱਕ ਚੋਣ ਰੈਲੀ ਵਿਚ ਕਾਂਗਰਸੀ ਨੇਤਾ ਦੇ ਕਥਿਤ ਬਿਆਨ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਵਿਚ ਰਾਹੁਲ ਗਾਂਧੀ ਨੇ ਕਿਹਾ ਸੀ, “ਆਰਐਸਐਸ ਦੇ ਲੋਕਾਂ ਨੇ (ਮਹਾਤਮਾ) ਗਾਂਧੀ ਦੀ ਹੱਤਿਆ ਕੀਤੀ ਸੀ।
ਕੁੰਤੇ ਦੇ ਵਕੀਲ ਪ੍ਰਬੋਧ ਜੈਵੰਤ ਨੇ ਗਾਂਧੀ ਦੀ ਅਰਜ਼ੀ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਪਹਿਲਾਂ ਸ਼ਿਕਾਇਤਕਰਤਾ ‘ਤੇ ਮੁਲਤਵੀ ਕਰਨ ਦੀ ਮੰਗ ਕਰਨ ਲਈ ਜੁਰਮਾਨਾ ਲਗਾਇਆ ਸੀ ਅਤੇ ਇਹੀ ਨਿਯਮ ਦੋਸ਼ੀ ਕਾਂਗਰਸੀ ਸੰਸਦ ਮੈਂਬਰ ‘ਤੇ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ (ਫਸਟ ਕਲਾਸ) ਐਲ.ਸੀ. ਵਾਡੀਕਰ ਨੇ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ।
यह भी पढ़े: ਚੰਡੀਗੜ੍ਹ : ਡੇਢ ਸੌ ਰੁਪਏ ਬਦਲੇ ਕਤਲ, ਚੌਕੀਦਾਰਾਂ ਦੇ ਪੈਸੇ ਲੈ ਕੇ ਭੱਜ ਰਿਹਾ ਸੀ ਮ੍ਰਿਤਕ