Thursday, April 24, 2025
HomeपंजाबMeet Hayer resigned : ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ...

Meet Hayer resigned : ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

Meet Hayer resigned : ਬਰਨਾਲਾ ਤੋਂ ਆਪ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਬਰਨਾਲਾ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਅਜਿਹੇ ‘ਚ ਉਨ੍ਹਾਂ ਦੀ ਸੀਟ ‘ਤੇ ਵੀ ਉਪ ਚੋਣ ਹੋਵੇਗੀ।

ਦਰਅਸਲ ‘ਚ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਦਰਜ ਕੀਤੀ ਸੀ, ਜਿਸ ਤੋਂ ਬਾਅਦ ਸੰਵਿਧਾਨ ਮੁਤਾਬਕ ਇੱਕ ਸੀਟ ਖਾਲੀ ਕਰਨੀ ਪੈਣੀ ਸੀ ,ਜਿਸ ਕਰਕੇ ਮੰਤਰੀ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਇਹ ਅਸਤੀਫਾ ਸਪੀਕਰ ਵੱਲੋਂ ਜਲਦੀ ਹੀ ਪ੍ਰਵਾਨ ਕਰ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

2017 ਵਿੱਚ ਜਿੱਤੀ ਸੀ ਪਹਿਲੀ ਵਾਰ ਚੋਣ  

ਗੁਰਮੀਤ ਸਿੰਘ ਮੀਤ ਹੇਅਰ ਦਾ ਜਨਮ 1989 ਵਿੱਚ ਹੋਇਆ ਸੀ। ਉਨ੍ਹਾਂ ਦੀ ਉਮਰ ਸਿਰਫ਼ 35 ਸਾਲ ਹੈ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 ‘ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਹਲਕੇ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤੀਆਂ ਸਨ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ। ਉਸ ਨੂੰ ਪਹਿਲਾਂ ਪੰਜ ਵਿਭਾਗ ਦਿੱਤੇ ਗਏ ਸਨ ਜਦੋਂ ਕਿ 2024 ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਚੋਣ ਜਿੱਤੀ ਹੈ।

ਕਿਹੜੀਆਂ ਸੀਟਾਂ ਉੱਤੇ ਹੋਣਗੀਆਂ ਜ਼ਿਮਨੀ ਚੋਣਾਂ ?

ਇਸ ਵਾਰ ਕੁੱਲ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤੇ ਸਨ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

RELATED ARTICLES
- Advertisement -spot_imgspot_img
- Download App -spot_img

Most Popular