ਪੰਜਾਬ ‘ਚ ਛੁੱਟੀਆਂ ਦੌਰਾਨ ਲਾਉਣੀਆਂ ਪੈਣਗੀਆਂ ਆਨਲਾਈਨ ਕਲਾਸਾਂ…!

ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਠੰਢ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ, ‘‘ਕੜਾਕੇ ਦੀ ਠੰਢ ਨੂੰ ਧਿ ਆਨ ’ਚ ਰੱਖਦਿਆਂ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।’’ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੱਸਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।


11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।’’

यह भी पढ़े: ਪੁਲਿਸ ਹੁਣ ‘ਡੰਡੇ’ ਦੀ ਥਾਂ ‘ਡੇਟਾ’ ਨਾਲ ਕੰਮ ਕਰੇ: PM ਮੋਦੀ