Tuesday, January 14, 2025
Homeपंजाबਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਪਟਵਾਰੀ ਗ੍ਰਿਫਤਾਰ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਇਸ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

यह भी पढ़े: https://newstrendz.co.in/punjab/arvind-kejriwals-wife-sunita-will-become-the-next-cm-of-delhi-something-similar-was-seen-in-the-video-speculations-were-quick/

RELATED ARTICLES
- Advertisement -spot_imgspot_img
- Download App -spot_img

Most Popular